Hebrews 11:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸਦੀ ਭਾਲ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ
Punjabi ERV
ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹਡ਼ਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹਡ਼ਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹਡ਼ੇ ਉਸਨੂੰ ਸੱਚਮੁੱਚ ਲਭ੍ਭਣਾ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِناں اِیمان اوہنوں پسند آؤنا اَنہونی گلّ اے۔ ایس لئی پئی خُدا دے کول آؤن والے نُوں اِیمان رکھنا پَیندا اے۔ پئی خُدا اے تے اپنے لَبّھن والیاں نُوں اَجر دیندا اے۔
Punjabi Standard Bible (Punjabi Standard Bible) 2023
ਵਿਸ਼ਵਾਸ ਤੋਂ ਬਿਨਾਂ ਪਰਮੇਸ਼ਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਉਸ ਦੇ ਨੇੜੇ ਆਉਂਦਾ ਹੈ ਉਸ ਦੇ ਲਈ ਇਹ ਵਿਸ਼ਵਾਸ ਕਰਨਾ ਜ਼ਰੂਰੀ ਹੈ ਕਿ ਪਰਮੇਸ਼ਰ ਹੈ ਅਤੇ ਉਹ ਆਪਣੇ ਖੋਜੀਆਂ ਨੂੰ ਪ੍ਰਤਿਫਲ ਦਿੰਦਾ ਹੈ।