Hebrews 11:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਨੋਹਾ ਨੇ, ਨਾ ਦਿਸਣ ਵਾਲੀਆਂ ਚੀਜ਼ਾਂ ਬਾਰੇ ਪਰਮੇਸ਼ਵਰ ਕੋਲੋ ਚੇਤਾਵਨੀ ਪਾ ਕੇ, ਪਵਿੱਤਰ ਡਰ ਨਾਲ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਕਿਸ਼ਤੀ ਬਣਾਈ। ਆਪਣੇ ਵਿਸ਼ਵਾਸ ਦੁਆਰਾ ਉਸਨੇ ਸੰਸਾਰ ਦੀ ਨਿੰਦਾ ਕੀਤੀ ਅਤੇ ਧਾਰਮਿਕਤਾ ਦੇ ਵਾਰਸ ਬਣ ਗਏ ਜੋ ਵਿਸ਼ਵਾਸ ਦੇ ਅਨੁਸਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਖਬਰ ਪਾ ਕੇ ਜਿਹੜੀਆਂ ਅਜੇ ਅਣਡਿੱਠ ਸਨ ਸਹਮ ਕੇ ਆਪਣੇ ਘਰ ਦੇ ਬਚਾਉ ਲਈ ਕਿਸ਼ਤੀ ਬਣਾਈ ਅਤੇ ਉਸ ਨਿਹਚਾ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਰਮ ਦਾ ਅਧਕਾਰੀ ਹੋਇਆ ਜਿਹੜਾ ਨਿਹਚਾ ਤੋਂ ਹੀ ਹੁੰਦਾ ਹੈ
Punjabi ERV
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں نُوح نُوں اوہناں شیواں دی بابت جیہڑیاں اودُوں تِیکر نئیں سن دِسدیاں۔ ہدایت ہوئی۔ اوس خُدا کولوں ڈردِیاں اپنے ٹبّر دے بچان لئی بیڑی بنائی جِہدی راہِیں اوس دُنیا نُوں مُجرم ٹھہرایا۔ تے اوس راستبازی دا وارث ہویا جیہڑی اِیمان سیتی ہوندی اے۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਨੂਹ ਨੇ ਉਨ੍ਹਾਂ ਗੱਲਾਂ ਦੇ ਵਿਖੇ ਜੋ ਵਿਖਾਈ ਨਹੀਂ ਦਿੰਦੀਆਂ ਸਨ, ਚਿਤਾਵਨੀ ਪਾ ਕੇ ਸ਼ਰਧਾਪੂਰਣ ਭੈ ਨਾਲ ਆਪਣੇ ਪਰਿਵਾਰ ਦੇ ਬਚਾਅ ਲਈ ਕਿਸ਼ਤੀ ਬਣਾਈ। ਇਸੇ ਵਿਸ਼ਵਾਸ ਦੇ ਦੁਆਰਾ ਉਸ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਵਾਰਸ ਬਣਿਆ ਜਿਹੜੀ ਵਿਸ਼ਵਾਸ ਤੋਂ ਹੈ।