Hebrews 11:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਹੀ ਅਬਰਾਹਾਮ ਨੂੰ ਜਦੋਂ ਕਿਸੇ ਜਗ੍ਹਾ ਤੇ ਪਰਮੇਸ਼ਵਰ ਦੁਆਰਾ ਜਾਣ ਲਈ ਬੁਲਾਇਆ ਗਿਆ ਸੀ ਤਾਂ ਉਸਨੇ ਹੁਕਮ ਮੰਨਿਆ ਅਤੇ ਚਲਾ ਗਿਆ, ਜਦ ਕੀ ਉਸਨੂੰ ਨਹੀਂ ਪਤਾ ਸੀ ਕਿ ਉਹ ਕਿੱਥੇ ਜਾ ਰਿਹਾ ਸੀ ਜਿਸ ਕਾਰਨ ਉਸਨੂੰ ਬਾਅਦ ਵਿੱਚ ਉਹੀ ਜਗ੍ਹਾ ਵਿਰਾਸਤ ਕਰਕੇ ਪ੍ਰਾਪਤ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਅਬਰਾਹਾਮ ਜਾਂ ਸੱਦਿਆ ਗਿਆ ਤਾਂ ਓਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਹ ਨੂੰ ਉਹ ਨੇ ਅਧਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਨਹੀਂ ਸੀ ਜਾਣਦਾ ਭਈ ਮੈਂ ਕਿੱਧਰ ਨੂੰ ਲਗਾ ਜਾਂਦਾ ਹਾਂ ਤਾਂ ਵੀ ਨਿੱਕਲ ਤੁਰਿਆ
Punjabi ERV
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں ابرہام جد سدّیا گیا حُکم مَن کے اوس تھاں ٹُر گیا۔ جیہڑا وِرثے وِچ اوہنوں مِلن والا سی تے بھانویں اوہ نئیں سی جان دا پئی مَیں کِتّھے لگا جانا آں تَد وی ٹُرپیا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ, ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਆਗਿਆ ਮੰਨ ਕੇ ਉਸ ਸਥਾਨ ਵੱਲ ਨਿੱਕਲ ਤੁਰਿਆ ਜਿਹੜਾ ਉਸ ਨੂੰ ਮਿਰਾਸ ਵਿੱਚ ਮਿਲਣਾ ਸੀ; ਉਹ ਨਹੀਂ ਜਾਣਦਾ ਸੀ ਕਿ ਉਸ ਨੇ ਕਿੱਥੇ ਜਾਣਾ ਹੈ, ਫਿਰ ਵੀ ਨਿੱਕਲ ਤੁਰਿਆ।