Hebrews 11:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਉਸਨੇ ਵਾਅਦਾ ਕੀਤੇ ਹੋਏ ਦੇਸ਼ ਵਿੱਚ ਆਪਣਾ ਘਰ ਕਿਸੇ ਇੱਕ ਅਜਨਬੀ ਵਾਂਗ ਬਣਾਇਆ ਜੋ ਵਿਦੇਸ਼ੀ ਦੇਸ਼ ਵਿੱਚ ਹੋਵੇ; ਉਹ ਤੰਬੂਆਂ ਵਿੱਚ ਰਹਿੰਦਾ ਸੀ, ਜਿਵੇਂ ਕਿ ਇਸਹਾਕ ਅਤੇ ਯਾਕੋਬ, ਜੋ ਉਸਦੇ ਨਾਲ ਉਸੇ ਵਾਅਦੇ ਦੇ ਵਾਰਸ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਜਿਹੜੇ ਉਹ ਦੇ ਸੰਗ ਓਸੇ ਵਾਇਦੇ ਦੇ ਅਧਕਾਰੀ ਸਨ ਤੰਬੂਆਂ ਵਿੱਚ ਵਾਸ ਕੀਤਾ
Punjabi ERV
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿਥੋਂ ਦਾ ਉਹ ਨਹੀਂ ਸੀ। ਉਸਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਦਾ ਪ੍ਰਾਪਤ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں اوہ وعدے دے مُلک وِچ پرائے مُلک وانگُوں بے وطن ہویا تے اِضحاق تے یعقُوب سَنے جیہڑے اوسے وعدے دے اوہدے نال وارث سن تنبُوآں وِچ وَسّن لگّا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਉਹ ਵਾਇਦੇ ਦੇ ਦੇਸ ਵਿੱਚ ਇੱਕ ਪਰਦੇਸੀ ਵਾਂਗ ਜਾ ਵੱਸਿਆ ਅਤੇ ਉਸੇ ਵਾਇਦੇ ਦੇ ਸੰਗੀ ਵਾਰਸਾਂ ਇਸਹਾਕ ਅਤੇ ਯਾਕੂਬ ਦੇ ਨਾਲ ਤੰਬੂਆਂ ਵਿੱਚ ਰਿਹਾ,