Hebrews 12:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਅਸੀਂ ਗਵਾਹਾਂ ਦੇ ਇੰਨੇ ਵੱਡੇ ਬੱਦਲ ਨਾਲ ਘਿਰੇ ਹੋਏ ਹਾਂ, ਆਓ ਅਸੀਂ ਹਰ ਉਹ ਚੀਜ਼ ਸੁੱਟ ਦੇਈਏ ਜੋ ਰੁਕਾਵਟ ਪਾਉਂਦੀ ਹੈ ਅਤੇ ਉਹ ਪਾਪ ਜੋ ਅਸਾਨੀ ਨਾਲ ਫਸਾ ਲੈਂਦਾ ਹੈ। ਅਤੇ ਆਓ ਅਸੀਂ ਜੋ ਸਾਡੇ ਲਈ ਨਿਰਧਾਰਤ ਦੌੜ ਹੈ ਉਸਨੂੰ ਦ੍ਰਿੜਤਾ ਨਾਲ ਦੌੜਦੇ ਰਹੀਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਸਬਰ ਨਾਲ ਦੌੜੀਏ
Punjabi ERV
ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦੱਸਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌਡ਼ ਲਾਉਣੀ ਚਾਹੀਦੀ ਹੈ ਜਿਹਡ਼ੀ ਸਾਡੇ ਸਾਮ੍ਹਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹਡ਼ੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹਡ਼ਾ ਸਾਨੂੰ ਆਸਾਨੀ ਨਾਲ ਫ਼ਡ਼ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جد گواہاں دے اَیڈے وڈّے بدّل سانُوں گھیرا پا لیا اے تے آؤ اسی سارے بھار لاہ کے تے اوس گُناہ نُوں جیہڑا سانُوں شتابی پھسا لَیندا اے۔ ہٹا کے اوس دَوڑ وِچ صبر نال دَوڑیئے جِہدے نال سانُوں واہ پیا اے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਕਿ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ ਅਸੀਂ ਹਰੇਕ ਬੋਝ ਅਤੇ ਉਸ ਪਾਪ ਨੂੰ ਜੋ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ, ਦੂਰ ਕਰਕੇ ਧੀਰਜ ਸਹਿਤ ਉਸ ਦੌੜ ਵਿੱਚ ਦੌੜੀਏ ਜੋ ਸਾਡੇ ਸਾਹਮਣੇ ਰੱਖੀ ਹੋਈ ਹੈ