Hebrews 12:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਾਂ ਥੋੜੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ
Punjabi ERV
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋਡ਼ੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹਡ਼ਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے تھوڑے چِر تِیکر اپنی سمجھ نال جِھڑکدے سن پر ایہہ ساڈے فائدے لئی کر دا اے۔ پئی اسی وی اوہدی پاکیزگی وِچ شامل ہو جائیے۔
Punjabi Standard Bible (Punjabi Standard Bible) 2023
ਕਿਉਂਕਿ ਉਹ ਤਾਂ ਆਪਣੀ ਸਮਝ ਦੇ ਅਨੁਸਾਰ ਕੁਝ ਸਮੇਂ ਲਈ ਸਾਡੀ ਤਾੜਨਾ ਕਰਦੇ ਸਨ, ਪਰ ਪਰਮੇਸ਼ਰ ਸਾਡੇ ਲਾਭ ਲਈ ਕਰਦਾ ਹੈ ਤਾਂਕਿ ਅਸੀਂ ਉਸ ਦੀ ਪਵਿੱਤਰਤਾ ਵਿੱਚ ਸਾਂਝੀ ਹੋਈਏ।