Hebrews 12:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵੱਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸ ਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੇਖੋ ਕਿ ਕੋਈ ਵੀ ਵਿਭਚਾਰੀ ਨਾ ਹੋਵੇ, ਜਾਂ ਏਸਾਓ ਵਰਗਾ ਅਧਰਮੀ ਨਾ ਹੋਵੇ, ਜਿਸਨੇ ਇੱਕ ਰੋਟੀ ਲਈ ਆਪਣੇ ਜੇਠੇ ਪੁੱਤਰ ਹੋਣ ਵਜੋਂ ਵਿਰਾਸਤ ਦੇ ਅਧਿਕਾਰ ਨੂੰ ਵੇਚ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਓ ਵਾਂਙੁ ਕੁਧਰਮੀ ਹੋਵੇ ਜਿਹ ਨੇ ਇੱਕ ਡੰਗ ਦੇ ਖਾਣ ਪਿੱਛੇ ਆਪਣੇ ਜੇਠੇ ਹੋਣ ਦਾ ਹੱਕ ਵੇਚ ਸੁੱਟਿਆ
Punjabi ERV
ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
متے کوئی زنائی تے عیسَو وانگر بے دین ہوئے جِس اِک ڈنگ دے کھان بدلے اپنا پلیٹھی دا حق ویچ چھڈیا۔
Punjabi Standard Bible (Punjabi Standard Bible) 2023
ਅਤੇ ਨਾ ਹੀ ਤੁਹਾਡੇ ਵਿਚਕਾਰ ਕੋਈ ਜ਼ਨਾਹਕਾਰ ਜਾਂ ਏਸਾਓ ਵਾਂਗ ਅਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੀ ਰੋਟੀ ਲਈ ਆਪਣੇ ਜੇਠੇ ਹੋਣ ਦਾ ਹੱਕ ਵੇਚ ਦਿੱਤਾ।