Hebrews 12:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਅਦ ਵਿੱਚ, ਜਿਵੇਂ ਕਿ ਤੁਸੀਂ ਜਾਣਦੇ ਹੋ, ਜਦੋਂ ਏਸਾਓ ਇਸ ਅਸੀਸ ਦਾ ਵਾਰਸ ਬਣਨਾ ਚਾਹੁੰਦਾ ਸੀ, ਉਸਨੂੰ ਰੱਦ ਕਰ ਦਿੱਤਾ ਗਿਆ। ਭਾਵੇਂ ਉਸ ਨੇ ਹੰਝੂਆਂ ਨਾਲ ਆਸ਼ੀਰਵਾਦ ਮੰਗਿਆ, ਉਹ ਆਪਣੇ ਕੀਤੇ ਨੂੰ ਨਹੀਂ ਬਦਲ ਸਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।
Punjabi ERV
ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جان دے ہو۔ پئی اودُوں پِچّھوں جدوں اوہ برکت دا وارث ہونا چاہندا سی پر ردّیا گیا۔ ایس لئی پئی بھانویں اوس اتھرُو وگا کے اوہدی بڑی بھال کِیتی تَد وی اوہنوں نِیّت بدلن دا تھاں نا مِلیا۔
Punjabi Standard Bible (Punjabi Standard Bible) 2023
ਤੁਸੀਂ ਜਾਣਦੇ ਹੋ ਕਿ ਜਦੋਂ ਉਸ ਨੇ ਬਾਅਦ ਵਿੱਚ ਉਸ ਬਰਕਤ ਦਾ ਵਾਰਸ ਬਣਨਾ ਚਾਹਿਆ ਤਾਂ ਅਯੋਗ ਗਿਣਿਆ ਗਿਆ, ਕਿਉਂਕਿ ਉਸ ਨੂੰ ਪਛਤਾਵੇ ਦਾ ਮੌਕਾ ਨਾ ਮਿਲਿਆ ਭਾਵੇਂ ਉਸ ਨੇ ਹੰਝੂ ਵਹਾ-ਵਹਾ ਕੇ ਇਸ ਨੂੰ ਭਾਲਿਆ।