Hebrews 12:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਵੱਲ ਤੱਕਦੇ ਰਹੀਏ, ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ। ਜਿਸ ਨੇ ਸਾਹਮਣੇ ਰੱਖੀ ਖੁਸ਼ੀ ਨੂੰ ਛੱਡ ਕੇ ਸਲੀਬ ਦੇ ਦੁੱਖ ਨੂੰ ਸਹਿਣ ਕੀਤਾ, ਇਸਦੀ ਸ਼ਰਮ ਨੂੰ ਝੰਜੋੜਦਿਆਂ, ਅਤੇ ਪਰਮੇਸ਼ਵਰ ਦੇ ਸਿੰਘਾਸਣ ਦੇ ਸੱਜੇ ਹੱਥ ਪਾਸੇ ਬੈਠ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
Punjabi ERV
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸਨੂੰ ਸੰਪੂਰਣ ਕਰਦਾ ਹੈ। ਉਸਨੇ ਸਲੀਬ ਉੱਤੇ ਮੌਤ ਦਾ ਸਾਮ੍ਹਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹਡ਼ਾ ਪਰਮੇਸ਼ੁਰ ਨੇ ਉਸਦੇ ਸਾਮ੍ਹਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِیمان دے بانی تے کامِل کرن والے یِسُوع نُوں ویکھدے رہیئے۔ جِس اوس خُوشی دے سبّب جیہڑی اوہدے اگّے پئی ہوئی سی بے عِزّتی دی پرواہ نا کِیتی تے صلِیب دا دُکھ جَھل کے خُدا دے تخت دے سَجّے پاسے جا بَیٹھا۔
Punjabi Standard Bible (Punjabi Standard Bible) 2023
ਅਤੇ ਸਾਡੇ ਵਿਸ਼ਵਾਸ ਦੇ ਕਰਤਾ ਅਤੇ ਸਿੱਧ ਕਰਨ ਵਾਲੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਸ ਨੇ ਉਸ ਅਨੰਦ ਦੀ ਖਾਤਰ ਜੋ ਉਸ ਦੇ ਸਾਹਮਣੇ ਰੱਖਿਆ ਹੋਇਆ ਸੀ, ਸ਼ਰਮਿੰਦਗੀ ਦੀ ਚਿੰਤਾ ਕੀਤੇ ਬਿਨਾਂ ਸਲੀਬ ਦੇ ਦੁੱਖ ਨੂੰ ਸਹਿ ਲਿਆ ਅਤੇ ਪਰਮੇਸ਼ਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਇਆ।