Hebrews 12:28 — Compare Translations
6 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਅਸੀਂ ਇੱਕ ਅਜਿਹਾ ਰਾਜ ਪ੍ਰਾਪਤ ਕਰ ਰਹੇ ਹਾਂ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਆਓ ਅਸੀਂ ਪਰਮੇਸ਼ਵਰ ਦੇ ਧੰਨਵਾਦੀ ਹੋਈਏ, ਅਤੇ ਇਸ ਲਈ ਸ਼ਰਧਾ ਅਤੇ ਭੈ ਨਾਲ ਪਰਮੇਸ਼ਵਰ ਦੀ ਸਵੀਕਾਰ ਜੋਗ ਅਰਾਧਨਾ ਕਰੀਏ,
Punjabi ERV
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اسی اوہ بادشاہی لے کے جیہڑی ہِلن والی نئیں اوس فضل نُوں نا چھڈئیے۔ جِہدے پاروں اسی ادب تے ڈر نال خُدا دی اوہ بندگی کریئے جیہڑی اوہنوں چنگی لگّے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਅਸੀਂ ਉਹ ਰਾਜ ਪ੍ਰਾਪਤ ਕਰਨ ਵਾਲੇ ਹਾਂ ਜੋ ਹਿਲਾਇਆ ਨਹੀਂ ਜਾ ਸਕਦਾ ਤਾਂ ਆਓ ਅਸੀਂ ਧੰਨਵਾਦੀ ਬਣੇ ਰਹੀਏ ਅਤੇ ਇਸ ਦੇ ਦੁਆਰਾ ਭੈ ਅਤੇ ਸ਼ਰਧਾ ਨਾਲ ਪਰਮੇਸ਼ਰ ਦੀ ਅਜਿਹੀ ਅਰਾਧਨਾ ਕਰੀਏ ਜੋ ਉਸ ਨੂੰ ਗ੍ਰਹਿਣਯੋਗ ਹੋਵੇ;