Hebrews 12:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੀ ਤੁਸੀਂ ਉਤਸ਼ਾਹਿਤ ਕਰਨ ਵਾਲੇ ਇਨ੍ਹਾਂ ਸ਼ਬਦਾ ਨੂੰ ਪੂਰੀ ਤਰ੍ਹਾਂ ਭੁੱਲ ਗਏ ਹੋ ਜੋ ਤੁਹਾਨੂੰ ਆਪਣੇ ਪਿਤਾ ਦੇ ਪੁੱਤਰ ਦੇ ਰੂਪ ਵਿੱਚ ਸੰਬੋਧਿਤ ਕਰਦਾ ਹੈ? ਇਹ ਕਹਿੰਦਾ ਹੈ, “ਹੇ ਮੇਰੇ ਪੁੱਤਰ, ਪ੍ਰਭੂ ਅਨੁਸ਼ਾਸਨ ਦੀ ਅਣਗਹਿਲੀ ਨਾ ਕਰਨਾ, ਅਤੇ ਜਦੋਂ ਉਹ ਤੁਹਾਨੂੰ ਝਿੜਕੇ ਤਾਂ ਹੌਂਸਲਾ ਨਾ ਹਾਰੋ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ
Punjabi ERV
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ; “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی اوس نصِیحت نُوں بُھل گئے۔ جیہڑی تُہانوں پُتراں وانگر دِتّی جاندی اے۔ پئی اَے میرے پُتر خُدا دی جِھڑک دی بے پرواہی نا کر تے جد اوہ تینُوں ملامت کرے بے دِل نا ہو۔
Punjabi Standard Bible (Punjabi Standard Bible) 2023
ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜੋ ਤੁਹਾਨੂੰ ਪੁੱਤਰ ਕਹਿ ਕੇ ਸੰਬੋਧਤ ਕਰਦਾ ਹੈ: ਹੇ ਮੇਰੇ ਪੁੱਤਰ, ਪ੍ਰਭੂ ਦੀ ਤਾੜਨਾ ਨੂੰ ਤੁੱਛ ਨਾ ਜਾਣ ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਨਿਰਾਸ਼ ਨਾ ਹੋ।