Hebrews 13:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਮਹਾਂ ਜਾਜਕ ਪਾਪ ਦੀ ਭੇਂਟ ਵਜੋਂ ਜਾਨਵਰਾਂ ਦਾ ਖੂਨ ਅੱਤ ਪਵਿੱਤਰ ਸਥਾਨ ਤੇ ਲੈ ਕੇ ਜਾਂਦਾ ਹੈ, ਪਰ ਲਾਸ਼ਾਂ ਨੂੰ ਡੇਰੇ ਦੇ ਬਾਹਰ ਸਾੜ ਦਿੱਤਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ
Punjabi ERV
ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِنہاں جنَوراں دا لہو سردار کاہِن پاک مکان وِچ گُناہ دے بدلے واسطے لے جاندا اے۔ اوہناں دے بدن ڈیریوں باہر ساڑے جاندے نیں۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਜਾਨਵਰਾਂ ਦੀਆਂ ਲੋਥਾਂ ਜਿਨ੍ਹਾਂ ਦਾ ਲਹੂ ਮਹਾਂਯਾਜਕ ਪਾਪ-ਬਲੀ ਦੇ ਰੂਪ ਵਿੱਚ ਅੱਤ ਪਵਿੱਤਰ ਸਥਾਨ ਦੇ ਅੰਦਰ ਲੈ ਕੇ ਜਾਂਦਾ ਹੈ, ਡੇਰੇ ਤੋਂ ਬਾਹਰ ਸਾੜੀਆਂ ਜਾਂਦੀਆਂ ਹਨ।