Hebrews 13:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਯਿਸ਼ੂ ਦੁਆਰਾ, ਆਓ ਅਸੀਂ ਨਿਰੰਤਰ ਪਰਮੇਸ਼ਵਰ ਨੂੰ ਅਰਾਧਨਾ ਦਾ ਬਲੀਦਾਨ ਚੜ੍ਹਾਈਏ ਬੁੱਲ੍ਹਾਂ ਦਾ ਫਲ ਜੋ ਖੁੱਲ੍ਹੇਆਮ ਪਰਮੇਸ਼ਵਰ ਦੇ ਨਾਮ ਦਾ ਵਾਅਦਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ
Punjabi ERV
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اسی اوہدی راہِیں شُکر دی قُربانی یعنی اجیہے ہونٹھاں دا پَھل جیہڑے اوہدے ناں دا اِقرار کر دے نیں خُدا دے لئی ہر ویلے چاہڑیا کریئے۔
Punjabi Standard Bible (Punjabi Standard Bible) 2023
ਇਸ ਲਈ ਆਓ, ਅਸੀਂ ਉਸ ਦੇ ਦੁਆਰਾ ਹਮੇਸ਼ਾ ਪਰਮੇਸ਼ਰ ਨੂੰ ਉਸਤਤ ਦਾ ਬਲੀਦਾਨ ਚੜ੍ਹਾਉਂਦੇ ਰਹੀਏ ਅਰਥਾਤ ਉਨ੍ਹਾਂ ਬੁੱਲ੍ਹਾਂ ਦਾ ਫਲ ਜੋ ਉਸ ਦੇ ਨਾਮ ਦਾ ਇਕਰਾਰ ਕਰਦੇ ਹਨ।