Hebrews 13:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਗੂਆਂ ਉੱਤੇ ਭਰੋਸਾ ਰੱਖੋ ਅਤੇ ਉਹਨਾਂ ਦੇ ਅਧਿਕਾਰ ਦੇ ਅਧੀਨ ਰਹੋ, ਕਿਉਂਕਿ ਉਹ ਤੁਹਾਡੇ ਉੱਤੇ ਉਹਨਾਂ ਵਾਂਗੂ ਜਿਨ੍ਹਾਂ ਨੇ ਲੇਖਾ ਦੇਣਾ ਹੋਵੇ ਨਜ਼ਰ ਰੱਖਦੇ ਹਨ। ਅਜਿਹਾ ਇਸ ਲਈ ਕਰੋ ਤਾਂ ਜੋ ਉਹਨਾਂ ਦਾ ਕੰਮ ਖੁਸ਼ੀ ਦਾ ਹੋਵੇ, ਬੋਝ ਦਾ ਨਹੀਂ, ਕਿਉਂਕਿ ਇਸਦਾ ਤੁਹਾਡੇ ਲਈ ਕੋਈ ਲਾਭ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।
Punjabi ERV
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے راہبراں دے آکھے لگو تے تابعیاں رہو کیوں جو اوہ تُہاڈیاں جاناں دے فائدے لئی اوہناں وانگر جاگدے رہندے نیں۔ جِنہاں نُوں حِساب دینا پَوے گا تاں جو اوہ خُوشی نال ایہہ کمّ کرن نا دُکھ نال کیوں جو ایس گلّ توں تُہانوں کُجھ فائدہ نئیں۔
Punjabi Standard Bible (Punjabi Standard Bible) 2023
ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਨ੍ਹਾਂ ਦੇ ਅਧੀਨ ਰਹੋ; ਉਹ ਇਹ ਜਾਣਦੇ ਹੋਏ ਕਿ ਉਨ੍ਹਾਂ ਨੇ ਲੇਖਾ ਦੇਣਾ ਹੈ, ਤੁਹਾਡੇ ਪ੍ਰਾਣਾਂ ਦੀ ਚੌਕਸੀ ਕਰਦੇ ਹਨ। ਇਹ ਕੰਮ ਉਨ੍ਹਾਂ ਨੂੰ ਅਨੰਦ ਨਾਲ ਕਰਨ ਦਿਓ ਨਾ ਕਿ ਹਉਕੇ ਭਰਦੇ ਹੋਏ, ਕਿਉਂ ਜੋ ਇਸ ਤੋਂ ਤੁਹਾਨੂੰ ਕੋਈ ਲਾਭ ਨਹੀਂ ਹੋਵੇਗਾ।