Hebrews 13:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸ਼ਾਂਤੀ ਦਾ ਪਰਮੇਸ਼ਵਰ, ਜਿਹੜਾ ਸਦੀਵੀ ਵਾਚਾ ਦੇ ਲਹੂ ਰਾਹੀਂ ਸਾਡੇ ਪ੍ਰਭੂ ਯਿਸ਼ੂ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਇਆ, ਭੇਡਾਂ ਦਾ ਉਹ ਮਹਾਨ ਚਰਵਾਹਾ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੁ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉਠਾ ਲਿਆਇਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن تسلّی دا خُدا جِس بھیڈاں دے وڈّے ایّالی یعنی ساڈے خُداوند یِسُوع نُوں ہمیشہ دے عہد دے لہو دے سبّب مُردیاں وِچوں جوال کے آندا۔
Punjabi Standard Bible (Punjabi Standard Bible) 2023
ਹੁਣ ਸ਼ਾਂਤੀ ਦਾ ਪਰਮੇਸ਼ਰ ਜਿਸ ਨੇ ਭੇਡਾਂ ਦੇ ਮਹਾਨ ਚਰਵਾਹੇ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਦੁਆਰਾ ਮੁਰਦਿਆਂ ਵਿੱਚੋਂ ਜਿਵਾਇਆ,