Hebrews 13:21 — Compare Translations

6 translations compared side by side

Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਹਰੇਕ ਚੰਗੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਸਦੀ ਮਰਜ਼ੀ ਨੂੰ ਪੂਰਾ ਕਰੋ, ਅਤੇ ਉਹ ਸਾਡੇ ਵਿੱਚ ਉਹ ਕੰਮ ਕਰੇ ਜੋ ਉਸਨੂੰ ਚੰਗਾ ਲੱਗਦਾ ਹੈ, ਯਿਸ਼ੂ ਮਸੀਹ ਦੁਆਰਾ, ਜਿਸਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਭਈ ਤੁਸੀਂ ਉਹ ਦੀ ਇੱਛਿਆ ਨੂੰ ਪੂਰਿਆਂ ਕਰੋ ਅਤੇ ਜੋ ਕੁਝ ਉਹ ਨੂੰ ਭਾਉਂਦਾ ਹੈ ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਰਾਹੀਂ ਕਰੇ ਜਿਹ ਦੀ ਵਡਿਆਈ ਜੁੱਗੋ ਜੁੱਗ ਹੋਵੇ!।। ਆਮੀਨ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں ساریاں نیک کمّاں وِچ پُوریاں کرے تاں جو اوہدی مرضی پُوری کرو۔ تاں جو کُجھ اوہنوں پسند آؤندا اے۔ یِسُوع مسِیح دی راہِیں ساڈے سبھناں وِچ پَیدا کرے۔ جِہدی وڈیائی سدا تِیکر ہوئے۔ آمِین۔
Punjabi Standard Bible (Punjabi Standard Bible) 2023
ਤੁਹਾਨੂੰ ਹਰੇਕ ਭਲੇ ਕੰਮ ਲਈ ਤਿਆਰ ਕਰੇ ਤਾਂਕਿ ਤੁਸੀਂ ਉਸ ਦੀ ਇੱਛਾ ਨੂੰ ਪੂਰਾ ਕਰੋ ਅਤੇ ਯਿਸੂ ਮਸੀਹ ਦੇ ਰਾਹੀਂ ਸਾਡੇ ਅੰਦਰ ਉਹ ਕੰਮ ਕਰੇ ਜੋ ਉਸ ਨੂੰ ਭਾਉਂਦਾ ਹੈ। ਉਸੇ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ।