Hebrews 13:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ
Punjabi ERV
ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ مَیں تُہاڈی مِنّت کرنا آں۔ پئی تُسی ایس نصِیحت دے کلام دی برداشت کرو۔ کیوں جو مَیں تُہانوں تھوڑیاں گلّاں وِچ لِکھیا اے۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਪਦੇਸ਼ ਦੇ ਇਸ ਵਚਨ ਨੂੰ ਧੀਰਜ ਨਾਲ ਸੁਣੋ, ਕਿਉਂਕਿ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।