Hebrews 13:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸਦੇ ਨਾਲ ਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ । ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।।
Punjabi ERV
ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں پتا ہوئے پئی ساڈا بھرا تِیمُتِھیُس چُھٹ گیا اے۔ جے اوہ چھتی آگیا۔ تے مَیں اوہدے نال تُہانوں مِلاں گا۔
Punjabi Standard Bible (Punjabi Standard Bible) 2023
ਤੁਸੀਂ ਜਾਣ ਲਵੋ ਕਿ ਸਾਡਾ ਭਾਈ ਤਿਮੋਥਿਉਸ ਕੈਦ ਵਿੱਚੋਂ ਰਿਹਾਅ ਹੋ ਗਿਆ ਹੈ। ਜੇ ਉਹ ਛੇਤੀ ਆ ਗਿਆ ਤਾਂ ਮੈਂ ਉਸ ਦੇ ਨਾਲ ਆ ਕੇ ਤੁਹਾਨੂੰ ਮਿਲਾਂਗਾ।