Hebrews 13:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇਲ੍ਹ ਵਿੱਚ ਬੰਦ ਲੋਕਾਂ ਨੂੰ ਇਸ ਤਰ੍ਹਾਂ ਯਾਦ ਰੱਖਣਾ ਜਾਰੀ ਰੱਖੋ ਜਿਵੇਂ ਕਿ ਤੁਸੀਂ ਉਹਨਾਂ ਦੇ ਨਾਲ ਜੇਲ੍ਹ ਵਿੱਚ ਹੋ, ਅਤੇ ਜਿਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਜਿਵੇਂ ਕਿ ਤੁਸੀਂ ਖੁਦ ਦੁੱਖ ਝੱਲ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਬੰਧੂਆਂ ਨੂੰ ਇਉਂ ਚੇਤੇ ਰੱਖੋ ਭਈ ਜਾਣੋ ਤੁਸੀਂ ਓਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਓਹਨਾਂ ਨੂੰ ਜਿਹੜੇ ਜਬਰੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ
Punjabi ERV
ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹਡ਼ੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
قیدِیاں نُوں ایس طرح یاد کرو جیویں اوہناں دے نال قید ہو۔ تے جِنہاں نال بَھیڑا سلُوک ہوندا اے۔ اوہناں نُوں وی ایہہ سمجھ کے یاد کرو۔ پئی اسی وی جِسم والے آں۔
Punjabi Standard Bible (Punjabi Standard Bible) 2023
ਕੈਦੀਆਂ ਨੂੰ ਯਾਦ ਰੱਖੋ ਜਿਵੇਂ ਕਿ ਤੁਸੀਂ ਆਪ ਉਨ੍ਹਾਂ ਦੇ ਨਾਲ ਕੈਦੀ ਹੋ ਅਤੇ ਦੁਰਵਿਹਾਰ ਸਹਿਣ ਵਾਲਿਆਂ ਨੂੰ ਵੀ, ਕਿਉਂਕਿ ਤੁਸੀਂ ਵੀ ਸਰੀਰ ਵਿੱਚ ਹੋ।