Hebrews 13:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ ਚਾਹੀਦਾ ਹੈ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ
Punjabi ERV
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویاہ کرناں ساریاں وِچ عِزّت دی گلّ سمجھی جائے تے کوئی زنا نا ہوئے۔ ایس لئی پئی خُدا زناکاراں تے حرامکاراں دا نیاں کرے گا۔
Punjabi Standard Bible (Punjabi Standard Bible) 2023
ਵਿਆਹ ਸਭਨਾਂ ਵੱਲੋਂ ਆਦਰਯੋਗ ਸਮਝਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਬੇਦਾਗ਼ ਰਹੇ, ਕਿਉਂਕਿ ਪਰਮੇਸ਼ਰ ਜ਼ਨਾਹਕਾਰੀਆਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।