Hebrews 13:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ, “ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ; ਮੈਂ ਤੈਨੂੰ ਕਦੇ ਨਹੀਂ ਛੱਡਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਂਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ
Punjabi ERV
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
رُپئے دی مُحبّت تُہاڈے وِچ نا ہوئے۔ جو کُجھ تُہاڈے کول اے اوہدے اُتّے صبر کرو۔ کیوں جو اوس آپ آکھیا اے۔ پئی مَیں تُہانوں نا کدی وساراں گا۔ تے نا کدی تُہانوں چھڈاں گا۔
Punjabi Standard Bible (Punjabi Standard Bible) 2023
ਤੁਹਾਡਾ ਜੀਵਨ ਲੋਭ ਰਹਿਤ ਹੋਵੇ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸੇ ਵਿੱਚ ਸੰਤੁਸ਼ਟ ਰਹੋ; ਕਿਉਂਕਿ ਉਸ ਨੇ ਆਪ ਕਿਹਾ ਹੈ: “ਮੈਂ ਤੈਨੂੰ ਕਦੇ ਨਾ ਛੱਡਾਂਗਾ ਅਤੇ ਨਾ ਕਦੇ ਤਿਆਗਾਂਗਾ।”