Hebrews 13:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਤਮਿਕ ਆਗੂਆਂ ਨੂੰ ਯਾਦ ਰੱਖੋ, ਜਿਨ੍ਹਾਂ ਨੇ ਤੁਹਾਨੂੰ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ। ਉਹਨਾਂ ਦੇ ਜੀਵਨ ਦੇ ਢੰਗ ਦੇ ਨਤੀਜਿਆਂ ਉੱਤੇ ਗੌਰ ਕਰੋ ਅਤੇ ਉਹਨਾਂ ਦੇ ਵਿਸ਼ਵਾਸ ਦੀ ਨਕਲ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਓਹਨਾਂ ਦੀ ਚਾਲ ਦੇ ਓੜਕ ਵੱਲ ਧਿਆਨ ਕਰ ਕੇ ਓਹਨਾਂ ਦੀ ਨਿਹਚਾ ਦੀ ਰੀਸ ਕਰੋ
Punjabi ERV
ਆਪਣੇ ਆਗੂਆਂ ਨੂੰ ਚੇਤੇ ਰਖੋ। ਉਨਹਆਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے تُہاڈے رہبر سن تے جِنہاں تُہانوں خُدا دا کلام سُنایا اوہناں نُوں یاد رکھو اوہناں دی زِندگی دے نتیجے اُتّے دھیان کر کے اوہناں جیہے اِیماندار ہو جاؤ۔
Punjabi Standard Bible (Punjabi Standard Bible) 2023
ਆਪਣੇ ਆਗੂਆਂ ਨੂੰ ਯਾਦ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ਰ ਦਾ ਵਚਨ ਸੁਣਾਇਆ। ਉਨ੍ਹਾਂ ਦੀ ਚਾਲ ਦੇ ਨਤੀਜੇ 'ਤੇ ਧਿਆਨ ਕਰਦੇ ਹੋਏ ਉਨ੍ਹਾਂ ਦੇ ਵਿਸ਼ਵਾਸ ਦੀ ਰੀਸ ਕਰੋ।