Hebrews 2:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸ ਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸਦੇ ਲਈ ਅਤੇ ਜਿਸਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ
Punjabi ERV
ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹਡ਼ਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِہدے لئی سارِیاں شیواں نیں تے جِہدی راہِیں سارِیاں شیواں نیں اوہنوں ایہہ پھبدا سی پئی جد بُہت ساریاں پُتراں نُوں جلال وِچ لے آوے تے اوہناں دی نجات دے بانی نُوں دُکھاں دے سبّب کامِل بنائے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਵਸਤਾਂ ਹੋਂਦ ਵਿੱਚ ਹਨ, ਉਸ ਪਰਮੇਸ਼ਰ ਦੇ ਲਈ ਇਹ ਉਚਿਤ ਸੀ ਕਿ ਬਹੁਤ ਸਾਰੇ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਵੇ ਅਤੇ ਉਨ੍ਹਾਂ ਦੀ ਮੁਕਤੀ ਦੇ ਕਰਤਾ ਨੂੰ ਦੁੱਖਾਂ ਦੇ ਦੁਆਰਾ ਸਿੱਧ ਪ੍ਰਮਾਣਿਤ ਕਰੇ।