Hebrews 2:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸਦੀ ਮੌਤ ਨਾਲ ਉਹ ਉਸਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ
Punjabi ERV
ਉਹ ਬੱਚੇ ਭੌਤਿਕ ਸ਼ਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جِس حال بچّے خُون تے گوشت وِچ سنگی نیں اوسے طرح اوہ اوہناں وانگر آپ وی اوہناں وِچ شریک ہویا۔ تاں جو اوہ مَوت دی راہِیں اوہنوں جِہنُوں مَوت اُتّے طاقت مِلی یعنی ابلیس نُوں بے کار کر دے۔
Punjabi Standard Bible (Punjabi Standard Bible) 2023
ਇਸ ਲਈ ਜਿਸ ਤਰ੍ਹਾਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹਨ ਉਸੇ ਤਰ੍ਹਾਂ ਯਿਸੂ ਵੀ ਇਨ੍ਹਾਂ ਵਿੱਚ ਸਾਂਝੀ ਹੋਇਆ ਤਾਂਕਿ ਆਪਣੀ ਮੌਤ ਦੇ ਦੁਆਰਾ ਉਸ ਦਾ ਅਰਥਾਤ ਸ਼ੈਤਾਨ ਦਾ ਨਾਸ ਕਰੇ ਜਿਹੜਾ ਮੌਤ ਉੱਤੇ ਵੱਸ ਰੱਖਦਾ ਹੈ