Hebrews 2:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ ਉਸਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ
Punjabi ERV
ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہنوں سارِیاں گلّاں وِچ اپنے بھراواں وانگر ضرُور بننا پیا۔ تاں جو ایہناں گلّاں وِچ جیہڑیاں خُدا نال تعلق رکھدیاں نیں۔ اوہ رَحم دِل تے دیانتدار سردار کاہِن بنے تے اُمّت دے گُناہاں دا کفّارہ دے۔
Punjabi Standard Bible (Punjabi Standard Bible) 2023
ਇਸ ਲਈ ਇਹ ਜ਼ਰੂਰੀ ਸੀ ਕਿ ਉਹ ਹਰ ਤਰ੍ਹਾਂ ਨਾਲ ਆਪਣੇ ਭਾਈਆਂ ਜਿਹਾ ਬਣੇ ਤਾਂਕਿ ਉਹ ਪਰਮੇਸ਼ਰ ਨਾਲ ਸੰਬੰਧਤ ਗੱਲਾਂ ਵਿੱਚ ਦਇਆਵਾਨ ਅਤੇ ਵਫ਼ਾਦਾਰ ਮਹਾਂਯਾਜਕ ਬਣ ਕੇ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ;