Hebrews 2:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਇਨ੍ਹੀ ਵੱਡੀ ਮੁਕਤੀ ਨੂੰ ਨਜ਼ਰ ਅੰਦਾਜ਼ ਕਰਦੇ ਹਾਂ ਤਾਂ ਅਸੀਂ ਕਿਵੇਂ ਬਚਾਂਗੇ? ਇਹ ਮੁਕਤੀ ਜਿਸਦੀ ਪਹਿਲੀ ਵਾਰ ਪ੍ਰਭੂ ਦੁਆਰਾ ਘੋਸ਼ਣਾ ਕੀਤੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਇਸਦੀ ਪੁਸ਼ਟੀ ਕੀਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈॽ
Punjabi ERV
ਜਿਹਡ਼ੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸਿ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦਸਿਆ। ਅਤੇ ਜਿਹਡ਼ੇ ਲੋਕਾਂ ਨੇ ਉਸਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینی وڈّی نجات توں بے پرواہ رہ کے اسی کِیویں بچ سکنے آں۔ جِہدا بیان پہلاں خُداوند دی راہِیں ہویا۔ تے سُنن والیاں توں سانُوں پَکّی طرح ثبُوت اَپڑیا۔
Punjabi Standard Bible (Punjabi Standard Bible) 2023
ਤਾਂ ਉਸ ਮਹਾਨ ਮੁਕਤੀ ਦੀ ਅਣਦੇਖੀ ਕਰਕੇ ਅਸੀਂ ਕਿਵੇਂ ਬਚ ਸਕਾਂਗੇ ਜਿਸ ਦਾ ਵਰਣਨ ਸਭ ਤੋਂ ਪਹਿਲਾਂ ਪ੍ਰਭੂ ਦੇ ਦੁਆਰਾ ਕੀਤਾ ਗਿਆ ਅਤੇ ਸੁਣਨ ਵਾਲਿਆਂ ਨੇ ਸਾਡੇ ਸਾਹਮਣੇ ਇਸ ਦੀ ਪੁਸ਼ਟੀ ਕੀਤੀ?