Hebrews 2:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਨਿਸ਼ਾਨੀਆਂ, ਅਚੰਭਿਆਂ ਅਤੇ ਵੱਖੋ ਵੱਖਰੇ ਚਮਤਕਾਰਾਂ ਦੁਆਰਾ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੁਆਰਾ ਉਸਦੀ ਇੱਛਾ ਅਨੁਸਾਰ ਇਸਦੀ ਗਵਾਹੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।।
Punjabi ERV
ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نال ای خُدا وی اپنی مرضی دے سببّوں نشاناں تے کراماتاں تے طرح طرح دے مُعجزیاں تے پاک رُوح دِیاں نِعمتاں دی راہِیں اوہدی گواہی دیندا رہیا۔
Punjabi Standard Bible (Punjabi Standard Bible) 2023
ਇਸ ਤੋਂ ਇਲਾਵਾ ਪਰਮੇਸ਼ਰ ਨੇ ਵੀ ਚਿੰਨ੍ਹਾਂ, ਅਚੰਭਿਆਂ ਅਤੇ ਵੱਖ-ਵੱਖ ਤਰ੍ਹਾਂ ਦੇ ਚਮਤਕਾਰਾਂ ਦੇ ਦੁਆਰਾ ਅਤੇ ਆਪਣੀ ਇੱਛਾ ਦੇ ਅਨੁਸਾਰ ਪਵਿੱਤਰ ਆਤਮਾ ਦੇ ਵਰਦਾਨ ਵੰਡਣ ਦੁਆਰਾ ਇਸ ਦੀ ਗਵਾਹੀ ਦਿੱਤੀ।