Hebrews 2:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਸ ਨੂੰ ਦੂਤਾਂ ਨਾਲੋਂ ਥੋੜ੍ਹੇ ਸਮੇਂ ਵਾਸਤੇ ਥੋੜ੍ਹਾ ਨੀਵਾਂ ਕਰ ਦਿੱਤਾ ਹੈ; ਤੁਸੀਂ ਉਸ ਨੂੰ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,
Punjabi ERV
ਥੋਡ਼ੇ ਜਿਹੇ ਸਮੇਂ ਲਈ, ਤੂੰ ਉਸਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں اوہنوں فرِشتیاں نالوں کُجھ ای گھٹ کِیتا۔ تُوں اوہدے اُتّے جلال تے عِزّت دا تاج رکھیا۔ تے اپنے ہتّھ دے کمّاں اُتّے اوہنوں مُختِیار کِیتا۔
Punjabi Standard Bible (Punjabi Standard Bible) 2023
ਤੂੰ ਥੋੜ੍ਹੇ ਸਮੇਂ ਲਈ ਉਸ ਨੂੰ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ; ਤੂੰ ਉਸ ਨੂੰ ਮਹਿਮਾ ਅਤੇ ਆਦਰ ਦਾ ਤਾਜ ਪਹਿਨਾਇਆ ਅਤੇ ਉਸ ਨੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਅਧਿਕਾਰ ਦਿੱਤਾ ।