Hebrews 3:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਨੇ ਕਿਸ ਦੇ ਨਾਲ ਸਹੁੰ ਖਾਧੀ ਸੀ ਕਿ ਉਹ ਪਰਮੇਸ਼ਵਰ ਦੇ ਆਰਾਮ ਵਿੱਚ ਕਦੇ ਨਹੀਂ ਦਾਖਲ ਹੋਣਗੇ ਉਹਨਾਂ ਨਾਲ ਜਿਹੜੇ ਅਣ-ਆਗਿਆਕਾਰੀ ਸਨ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ
Punjabi ERV
ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِنّاں دی بابت اوس سَونہہ کھادِی پئی اوہ میرے آرام وِچ نا وڑن گے۔ بِناں اوہناں دے جِنہاں نافرمانی کِیتی؟
Punjabi Standard Bible (Punjabi Standard Bible) 2023
ਅਤੇ ਉਸ ਨੇ ਕਿਨ੍ਹਾਂ ਨਾਲ ਸੌਂਹ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ? ਕੀ ਉਨ੍ਹਾਂ ਨਾਲ ਹੀ ਨਹੀਂ ਜਿਨ੍ਹਾਂ ਅਣਆਗਿਆਕਾਰੀ ਕੀਤੀ?