Hebrews 4:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੋਣ ਦਾ ਵਾਅਦਾ ਅਜੇ ਵੀ ਕਾਇਮ ਹੈ, ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਉਸ ਤੋਂ ਰਹਿ ਨਾਂ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਭਈ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆ ਸੁੰਦਿਆਂ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਿਹਾ ਹੋਇਆ ਮਲੂਮ ਹੋਵੇ
Punjabi ERV
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸਕੀਏ। ਇਸ ਲਈ ਸਾਨੂੰ ਬਹੁਤ ਸਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر جد اوہدے آرام وِچ وڑن دا وعدہ باقی اے۔ تے سانُوں ڈرنا چاہیدا اے۔ پئی تُہاڈے وِچوں کوئی پِچّھے رہیا ہویا معلُوم نا ہوئے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਉਸ ਦੇ ਅਰਾਮ ਵਿੱਚ ਪ੍ਰਵੇਸ਼ ਕਰਨ ਦਾ ਵਾਇਦਾ ਕਾਇਮ ਹੈ ਤਾਂ ਸਾਨੂੰ ਡਰਨਾ ਚਾਹੀਦਾ ਹੈ, ਕਿਤੇ ਅਜਿਹਾ ਨਾ ਹੋਵੇ ਕਿ ਸਾਡੇ ਵਿੱਚੋਂ ਕੋਈ ਇਸ ਤੋਂ ਵਾਂਝਾ ਰਹਿ ਜਾਵੇ।