Hebrews 4:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੁੰਦਾ ਹੈ ਉਹ ਆਪਣੇ ਕੰਮਾਂ ਤੋਂ ਵੀ ਆਰਾਮ ਕਰਦਾ ਹੈ, ਜਿਵੇਂ ਕਿ ਪਰਮੇਸ਼ਵਰ ਨੇ ਆਪਣੇ ਕੰਮਾਂ ਤੋਂ ਆਰਾਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ
Punjabi ERV
ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹਡ਼ਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا اوہدے آرام وِچ داخل ہویا اے اوس وی اپنے کمّاں نُوں پُوریاں کر کے آرام کِیتا۔ جیویں خُدا وی آرام کِیتا۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਨੇ ਪਰਮੇਸ਼ਰ ਦੇ ਅਰਾਮ ਵਿੱਚ ਪ੍ਰਵੇਸ਼ ਕਰ ਲਿਆ ਉਸ ਨੇ ਪਰਮੇਸ਼ਰ ਵਾਂਗ ਆਪਣੇ ਕੰਮਾਂ ਤੋਂ ਅਰਾਮ ਪਾਇਆ ਹੈ।