Hebrews 4:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦਾ ਬਚਨ ਜੀਉਂਦਾ ਅਤੇ ਕਿਰਿਆਸ਼ੀਲ ਹੈ। ਕਿਸੇ ਵੀ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ, ਇਹ ਪ੍ਰਾਣ ਅਤੇ ਆਤਮਾ, ਜੋੜ ਅਤੇ ਗੁੱਦੇ ਨੂੰ ਅੱਡੋ ਅੱਡ ਕਰਕੇ ਵਿੰਨ੍ਹ ਸੁੱਟਦਾ ਹੈ; ਇਹ ਦਿਲ ਦੇ ਵਿਚਾਰਾਂ ਅਤੇ ਰਵੱਈਏ ਨੂੰ ਜਾਣ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ
Punjabi ERV
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دا کلام زِندہ تے اثر کرن والا تے ہر اِک دو مُونہی تلوار نالوں تیز اے۔ تے جان تے رُوح تے جوڑ جوڑ تے مِنّجھ مِنّجھ وَکھو وکھرے کر کے دُسّر لنگھ جاندا اے۔ تے دِل دیاں خیالاں تے اِرادیاں نُوں جاچدا اے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਵਚਨ ਜੀਉਂਦਾ, ਪ੍ਰਭਾਵਸ਼ਾਲੀ ਅਤੇ ਕਿਸੇ ਵੀ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ ਅਤੇ ਪ੍ਰਾਣ, ਆਤਮਾ, ਬੰਦ-ਬੰਦ ਅਤੇ ਗੁੱਦੇ ਨੂੰ ਆਰ-ਪਾਰ ਵਿੰਨ੍ਹ ਦਿੰਦਾ ਹੈ ਤੇ ਮਨ ਦੇ ਵਿਚਾਰਾਂ ਅਤੇ ਇਰਾਦਿਆਂ ਨੂੰ ਪਰਖ ਲੈਂਦਾ ਹੈ।