Hebrews 4:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੀ ਸਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਮ੍ਹਣੇ ਖੁੱਲੀ ਪਈ ਹੈ ਜਿਸਦਾ ਸਾਨੂੰ ਲੇਖਾ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।
Punjabi ERV
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸਕਦਾ ਹੈ। ਹਰ ਚੀਜ਼ ਉਸਦੇ ਸਾਮ੍ਹਣੇ ਖੁਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے نال سانُوں کمّ اے۔ اوہدے کولوں دُنیا دی کوئی شے چُھپی ہوئی نئیں۔ سگوں اوہدیاں اکھّاں اگّے سارِیاں شیواں ننگِیاں تے کُھلِیاں ہویاں نیں۔
Punjabi Standard Bible (Punjabi Standard Bible) 2023
ਕੋਈ ਪ੍ਰਾਣੀ ਪਰਮੇਸ਼ਰ ਤੋਂ ਛੁਪਿਆ ਹੋਇਆ ਨਹੀਂ ਹੈ, ਬਲਕਿ ਜਿਸ ਨੂੰ ਅਸੀਂ ਲੇਖਾ ਦੇਣਾ ਹੈ ਉਸ ਦੀਆਂ ਅੱਖਾਂ ਸਾਹਮਣੇ ਸਭ ਕੁਝ ਖੁੱਲ੍ਹਾ ਅਤੇ ਨੰਗਾ ਹੈ।