Hebrews 4:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹਨਾਂ ਨੇ ਪਾਪ ਨਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ
Punjabi ERV
ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساڈا اجیہا سردار کاہِن نئیں جیہڑا ساڈیاں کمزوریاں وِچ ساڈا دردی نا ہوسکے سگوں سارِیاں گلّاں وِچ ساڈے وانگر ازمایا گیا۔ تَد وی بے گُناہ رہیا۔
Punjabi Standard Bible (Punjabi Standard Bible) 2023
ਕਿਉਂਕਿ ਸਾਡਾ ਮਹਾਂਯਾਜਕ ਅਜਿਹਾ ਨਹੀਂ ਹੈ ਜਿਹੜਾ ਸਾਡੀਆਂ ਨਿਰਬਲਤਾਈਆਂ ਵਿੱਚ ਸਾਡਾ ਹਮਦਰਦੀ ਨਾ ਹੋ ਸਕੇ, ਸਗੋਂ ਉਹ ਸਾਡੇ ਵਾਂਗ ਸਭਨਾਂ ਗੱਲਾਂ ਵਿੱਚ ਪਰਤਾਇਆ ਗਿਆ, ਪਰ ਫਿਰ ਵੀ ਪਾਪ ਤੋਂ ਰਹਿਤ ਨਿੱਕਲਿਆ।