Hebrews 4:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ: ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਹ ਉਸ ਆਰਾਮ ਵਿੱਚ ਦਾਖਲ ਹੁੰਦੇ ਹਾਂ, ਜਿਵੇਂ ਪਰਮੇਸ਼ਵਰ ਨੇ ਕਿਹਾ ਹੈ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” ਅਤੇ ਫਿਰ ਵੀ ਸੰਸਾਰ ਦੀ ਸ੍ਰਿਸ਼ਟੀ ਤੋਂ ਬਾਅਦ ਉਸਦੇ ਕੰਮ ਪੂਰੇ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ — ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ
Punjabi ERV
ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی جیہڑے اِیمان لیائے اوس آرام وِچ داخل ہُنے آں۔ جیویں اوس آکھیا۔ پئی مَیں اپنے غُصّے وِچ سَونہہ کھادِی۔ پئی ایہہ میرے آرام وِچ داخل نا ہون گے۔ بھانویں دُنیا بنن توں پہلاں اوہدے کمّ مُک گئے سن۔
Punjabi Standard Bible (Punjabi Standard Bible) 2023
ਪਰ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਪ੍ਰਵੇਸ਼ ਕਰਦੇ ਹਾਂ, ਜਿਵੇਂ ਉਸ ਨੇ ਕਿਹਾ: ਮੈਂ ਕ੍ਰੋਧ ਵਿੱਚ ਆ ਕੇ ਸੌਂਹ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ, ਭਾਵੇਂ ਕਿ ਉਸ ਦੇ ਕੰਮ ਸੰਸਾਰ ਦੇ ਮੁੱਢ ਤੋਂ ਹੀ ਪੂਰੇ ਹੋ ਚੁੱਕੇ ਹਨ।