Hebrews 5:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹੜੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਮਹਾਂ ਜਾਜਕ ਨੂੰ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ ਅਤੇ ਪਰਮੇਸ਼ਵਰ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੇ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਾਪਾਂ ਲਈ ਭੇਂਟਾਂ ਅਤੇ ਬਲੀਆਂ ਚੜ੍ਹਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ
Punjabi ERV
ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہر اِک سردار کاہِن بندیاں وِچوں چُنیا بندیاں دی خاطر اوہناں گلّاں دے لئی مُقرّر کِیتا جاندا اے۔ جیہڑیاں خُدا دے نال تعلق رکھدیاں نیں۔ پئی نذراں تے گُناہ دِیاں قُربانِیاں چاہڑے۔
Punjabi Standard Bible (Punjabi Standard Bible) 2023
ਹਰੇਕ ਮਹਾਂਯਾਜਕ ਮਨੁੱਖਾਂ ਵਿੱਚੋਂ ਅਤੇ ਮਨੁੱਖਾਂ ਦੇ ਲਈ ਹੀ ਚੁਣਿਆ ਜਾਂਦਾ ਹੈ ਅਤੇ ਪਰਮੇਸ਼ਰ ਦੇ ਕੰਮਾਂ ਵਾਸਤੇ ਨਿਯੁਕਤ ਕੀਤਾ ਜਾਂਦਾ ਹੈ ਤਾਂਕਿ ਉਹ ਪਾਪਾਂ ਦੀ ਮਾਫ਼ੀ ਲਈ ਭੇਟਾਂ ਅਤੇ ਬਲੀਦਾਨ ਚੜ੍ਹਾਵੇ।