Hebrews 5:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਸ ਸਮੇਂ ਤੱਕ ਤੁਹਾਨੂੰ ਉਪਦੇਸ਼ਕ ਬਣ ਜਾਣਾ ਚਾਹੀਦਾ ਸੀ, ਪਰ ਤੁਹਾਨੂੰ ਅਜੇ ਵੀ ਕਿਸੇ ਦੀ ਲੋੜ ਹੈ ਜੋ ਤੁਹਾਨੂੰ ਦੁਬਾਰਾ ਪਰਮੇਸ਼ਵਰ ਦੇ ਬਚਨ ਦੀਆਂ ਮੁੱਢਲੀਆਂ ਸੱਚਾਈਆਂ ਸਿਖਾਏ। ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਭੋਜਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
Punjabi ERV
ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋਡ਼ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ੍ਧ ਵਾਂਗ ਲੋਡ਼ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں ویلا سی پئی تُسی اُستاد ہوندے اجے ایس گلّ دی لوڑ اے۔ پئی کوئی خُدا دے کلام دِیاں مُڈھ والِیاں گلّاں تُہانوں فیر سِکھائے۔ تے اِنج ہوگئے ہو پئی ڈاہڈی خُوراک دی تھانویں تُہانوں دُدّھ دی لوڑ اے۔
Punjabi Standard Bible (Punjabi Standard Bible) 2023
ਹੁਣ ਤੱਕ ਤਾਂ ਤੁਹਾਨੂੰ ਸਿੱਖਿਅਕ ਬਣ ਜਾਣਾ ਚਾਹੀਦਾ ਸੀ, ਪਰ ਜ਼ਰੂਰਤ ਹੈ ਕਿ ਕੋਈ ਤੁਹਾਨੂੰ ਦੁਬਾਰਾ ਪਰਮੇਸ਼ਰ ਦੀਆਂ ਬਾਣੀਆਂ ਦੇ ਮੂਲ ਸਿਧਾਂਤਾਂ ਦੀ ਸਿੱਖਿਆ ਦੇਵੇ; ਤੁਹਾਨੂੰ ਠੋਸ ਭੋਜਨ ਦੀ ਨਹੀਂ, ਸਗੋਂ ਦੁੱਧ ਦੀ ਲੋੜ ਹੈ।