Hebrews 5:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸ ਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ, “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਮਸੀਹ ਨੇ ਆਪਣੇ ਆਪ ਲਈ ਮਹਾਂ ਜਾਜਕ ਬਣਨ ਦੀ ਵਡਿਆਈ ਨਹੀਂ ਲਈ। ਪਰ ਪਰਮੇਸ਼ਵਰ ਨੇ ਉਸਨੂੰ ਕਿਹਾ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਤਰਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਇਆ ਜੋ ਪਰਧਾਨ ਜਾਜਕ ਬਣੇ ਸਗੋਂ ਉਸ ਨੇ ਜਿਨ ਉਹ ਨੂੰ ਆਖਿਆ, — ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح مسِیح وی سردار کاہِن ہون دی بزُرگی آپے نا لئی سگوں اوسے دِتّی جِس اوہنوں آکھیا۔ پئی تُوں میرا پُتر ایں اَج تُوں مَیتھوں جمّیا۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਮਹਾਂਯਾਜਕ ਬਣਨ ਦਾ ਆਦਰ ਮਸੀਹ ਨੇ ਆਪ ਨਹੀਂ ਲਿਆ, ਸਗੋਂ ਇਹ ਉਸ ਨੇ ਦਿੱਤਾ ਜਿਸ ਨੇ ਉਸ ਨੂੰ ਕਿਹਾ: ਤੂੰ ਮੇਰਾ ਪੁੱਤਰ ਹੈਂ; ਅੱਜ ਤੂੰ ਮੇਰੇ ਤੋਂ ਜਨਮਿਆ ਹੈਂ।