Hebrews 5:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਤੀ ਉੱਤੇ ਸਰੀਰ ਵਿੱਚ ਰਹਿੰਦੇ ਹੋਏ ਯਿਸ਼ੂ ਨੇ ਉਸ ਅੱਗੇ ਜ਼ੋਰਦਾਰ ਸ਼ਬਦਾ ਵਿੱਚ ਹੰਝੂਆਂ ਨਾਲ ਪ੍ਰਾਰਥਨਾਵਾਂ ਅਤੇ ਬੇਨਤੀਆਂ ਕੀਤੀਆਂ ਜੋ ਯਿਸ਼ੂ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਉਸਦੀ ਪਰਮੇਸ਼ਵਰ ਦੇ ਲਈ ਭਗਤੀ ਕਾਰਨ ਉਸਨੂੰ ਸੁਣਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ
Punjabi ERV
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اپنی جِسم دے چولے وِچ سی تَد اوس ڈاہڈے وَین کر کے تے اتھرُو وگا کے اوہدے اگّے دُعا تے مِنّتاں کِیتیاں جیہڑا اوہنوں مَوتوں بچا سکدا سی تے اوہدی خُدا ترسی دے سبّب اوہدی سُنی گئی۔
Punjabi Standard Bible (Punjabi Standard Bible) 2023
ਯਿਸੂ ਨੇ ਸਰੀਰ ਵਿੱਚ ਰਹਿੰਦਿਆਂ ਹੰਝੂ ਵਹਾ-ਵਹਾ ਕੇ ਅਤੇ ਪੁਕਾਰਦੇ ਹੋਏ ਉਸ ਦੇ ਅੱਗੇ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ, ਪ੍ਰਾਰਥਨਾਵਾਂ ਅਤੇ ਬੇਨਤੀਆਂ ਕੀਤੀਆਂ ਅਤੇ ਉਸ ਦੇ ਸਮਰਪਣ ਦੇ ਕਾਰਨ ਉਸ ਦੀ ਸੁਣੀ ਗਈ।