Hebrews 6:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਅਨਿਆਈ ਨਹੀਂ ਹੈ; ਉਹ ਤੁਹਾਡੇ ਕੰਮ ਅਤੇ ਉਸ ਪਿਆਰ ਨੂੰ ਨਹੀਂ ਭੁੱਲੇਗਾ ਜੋ ਤੁਸੀਂ ਉਸਨੂੰ ਦਿਖਾਇਆ ਹੈ ਜਿਵੇਂ ਕਿ ਤੁਸੀਂ ਉਸਦੇ ਸੰਤਾਂ ਦੀ ਸਹਾਇਤਾ ਕੀਤੀ ਹੈ ਅਤੇ ਉਹਨਾਂ ਦੀ ਸਹਾਇਤਾ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ
Punjabi ERV
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰਖੇਗਾ ਜਿਹਡ਼ਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਨਿਰੰਤਰ ਕਰ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی خُدا بے نیاں نئیں پئی تُہاڈے کمّ تے اوس پیار نُوں بُھل جائے۔ جیہڑا تُساں اوہدے ناں لئی ایس طرح ظاہر کِیتا پئی پاک لوکاں دی سیوا کِیتی تے اجے پئے کر دے ہو۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਅਨਿਆਈਂ ਨਹੀਂ ਹੈ ਕਿ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਮ ਦੇ ਨਮਿੱਤ ਵਿਖਾਇਆ ਜਦੋਂ ਤੁਸੀਂ ਸੰਤਾਂ ਦੀ ਸੇਵਾ ਕੀਤੀ ਅਤੇ ਕਰ ਵੀ ਰਹੇ ਹੋ।