Hebrews 6:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਆਪਣੇ ਉਦੇਸ਼ ਦੇ ਨਾ ਬਦਲਣ ਵਾਲੇ ਸੁਭਾਅ ਨੂੰ ਬਹੁਤ ਸਪੱਸ਼ਟ ਕਰਨਾ ਚਾਹੁੰਦੇ ਸੀ, ਉਸਨੇ ਸਹੁੰ ਨਾਲ ਇਸਦੀ ਪੁਸ਼ਟੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ
Punjabi ERV
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس مارِیاں جد خُدا چاہندا سی پئی وعدے دے وارثاں اُتّے ہور وی صفائی نال ظاہر کرے۔ پئی میرا اِرادہ بدل نئیں سکدا اوس وِچکار سَونہہ رکھی۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਪਰਮੇਸ਼ਰ ਨੇ ਚਾਹਿਆ ਕਿ ਉਹ ਆਪਣੇ ਵਾਇਦੇ ਦੇ ਵਾਰਸਾਂ ਉੱਤੇ ਆਪਣੇ ਨਾ ਬਦਲਣ ਵਾਲੇ ਉਦੇਸ਼ ਨੂੰ ਪਰਗਟ ਕਰੇ ਤਾਂ ਸੌਂਹ ਨਾਲ ਇਸ ਨੂੰ ਪੱਕਾ ਕੀਤਾ,