Hebrews 6:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ, ਦੋਵੇਂ ਬਦਲਣ ਯੋਗ ਚੀਜ਼ਾਂ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ਵਰ ਲਈ ਝੂਠ ਬੋਲਣਾ ਅਸੰਭਵ ਹੈ, ਅਸੀਂ ਜੋ ਸਾਡੇ ਸਾਹਮਣੇ ਰੱਖੀ ਉਮੀਦ ਨੂੰ ਫੜਨ ਲਈ ਭੱਜ ਗਏ ਹਾਂ, ਨੂੰ ਬਹੁਤ ਉਤਸ਼ਾਹਿਤ ਕੀਤਾ ਜਾ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ
Punjabi ERV
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹਡ਼ੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو دو نا بدلن والِیاں شیواں دے سبّب جِنہاں دی بابت خُدا دا جُھوٹھ بولنا مُمکِن نئیں۔ ساڈی چنگی طرح دِل دی تسلّی ہو جائے۔ جیہڑے پناہ لین نُوں ایس لئی دَوڑنے آں۔ پئی اوس آس کِیتی ہوئی شے نُوں جیہڑی اگّے رکھی ہوئی اے۔ ہتّھ وِچ لے لَئے۔
Punjabi Standard Bible (Punjabi Standard Bible) 2023
ਤਾਂਕਿ ਦੋ ਨਾ ਬਦਲਣ ਵਾਲੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ਰ ਦਾ ਝੂਠ ਬੋਲਣਾ ਅਸੰਭਵ ਹੈ ਸਾਨੂੰ ਜਿਹੜੇ ਆਸਰਾ ਲੈਣ ਲਈ ਦੌੜ ਰਹੇ ਹਾਂ, ਸਾਹਮਣੇ ਰੱਖੀ ਹੋਈ ਆਸ ਨੂੰ ਪ੍ਰਾਪਤ ਕਰਨ ਲਈ ਦ੍ਰਿੜ੍ਹ ਉਤਸ਼ਾਹ ਮਿਲੇ।