Hebrews 6:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਨੂੰ ਆਤਮਾ, ਪੱਕੇ ਅਤੇ ਸੁਰੱਖਿਅਤ ਲਈ ਇੱਕ ਲੰਗਰ ਵਜੋਂ ਇਹ ਉਮੀਦ ਹੈ। ਇਹ ਸੁਰਗੀ ਹੈਕਲ ਦੇ ਪਰਦੇ ਦੇ ਪਿੱਛੇ ਅੰਦਰੂਨੀ ਅਸਥਾਨ ਵਿੱਚ ਪ੍ਰਵੇਸ਼ ਕਰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ
Punjabi ERV
ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮੇ ਲਈ ਸੁਰਖਿਆ ਹੈ। ਇਹਪਰਦੇ ਪਿਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس شے دی آس ساڈی جان دا اجیہا لنگر اے۔ جیہڑا ثابت تے قیم رہندا اے۔ تے پردے دے اندر تِیکر اَپڑ جاندا اے۔
Punjabi Standard Bible (Punjabi Standard Bible) 2023
ਇਹ ਆਸ ਸਾਡੇ ਪ੍ਰਾਣ ਦੇ ਲਈ ਇੱਕ ਮਜ਼ਬੂਤ ਅਤੇ ਦ੍ਰਿੜ੍ਹ ਲੰਗਰ ਵਾਂਗ ਹੈ ਅਤੇ ਪਰਦੇ ਦੇ ਅੰਦਰ ਤੱਕ ਪਹੁੰਚਦੀ ਹੈ