Hebrews 6:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹਨਾਂ ਲਈ ਅਸੰਭਵ ਹੈ ਜੋ ਇੱਕ ਵਾਰ ਪ੍ਰਕਾਸ਼ਵਾਨ ਹੋ ਗਏ ਹਨ, ਜਿਨ੍ਹਾਂ ਨੇ ਸਵਰਗੀ ਵਰਦਾਨ ਦਾ ਸਵਾਦ ਚੱਖਿਆ ਹੈ, ਜਿਨ੍ਹਾਂ ਨੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جِنہاں نُوں اِک واری لو لگ گئی تے اوہناں اسمانی بخشِش دا سواد لے لیا۔ تے پاک رُوح دے سنگی ہوئے۔
Punjabi Standard Bible (Punjabi Standard Bible) 2023
ਕਿਉਂਕਿ ਜਿਨ੍ਹਾਂ ਨੂੰ ਚਾਨਣ ਹੋ ਗਿਆ ਹੈ, ਜਿਨ੍ਹਾਂ ਨੇ ਸਵਰਗੀ ਵਰਦਾਨ ਦਾ ਸਵਾਦ ਚੱਖ ਲਿਆ ਹੈ, ਜਿਹੜੇ ਪਵਿੱਤਰ ਆਤਮਾ ਦੇ ਸਾਂਝੀਦਾਰ ਬਣ ਗਏ ਹਨ,