Hebrews 6:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜ਼ਮੀਨ ਜਿਹੜੀ ਬਾਰਸ਼ ਦੇ ਪਾਣੀ ਨੂੰ ਅਕਸਰ ਸੋਕ ਲੈਂਦੀ ਹੈ ਅਤੇ ਕਿਸਾਨ ਲਈ ਉਪਯੋਗੀ ਫਸਲ ਪੈਦਾ ਕਰਦੀ ਹੈ ਉਹ ਪਰਮੇਸ਼ਵਰ ਦੀ ਅਸੀਸ ਪ੍ਰਾਪਤ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ
Punjabi ERV
ਉਹ ਲੋਕ ਉਸ ਧਰਤੀ ਵਰਗੇ ਹਨ ਜਿਹਡ਼ੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑی زمین اوس مینہ دا پانی پی لَیندی اے۔ جیہڑا اوہدے اُتّے بڑی واری وَسدا اے تے اوہناں دے ورتن لئی سبزیاں اُگاندی اے جِنہاں ولّوں واہی جاندی اے۔ اوہ خُدا ولّوں برکت پاندی اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜੀ ਜ਼ਮੀਨ ਆਪਣੇ ਉੱਤੇ ਬਾਰ-ਬਾਰ ਪੈਣ ਵਾਲੀ ਵਰਖਾ ਦੇ ਪਾਣੀ ਨੂੰ ਪੀਂਦੀ ਅਤੇ ਜਿਨ੍ਹਾਂ ਦੇ ਲਈ ਵਾਹੀ ਜਾਂਦੀ ਹੈ ਉਨ੍ਹਾਂ ਲਈ ਸਾਗ-ਪੱਤ ਉਗਾਉਂਦੀ ਹੈ, ਉਹ ਪਰਮੇਸ਼ਰ ਤੋਂ ਬਰਕਤ ਪਾਉਂਦੀ ਹੈ।