Hebrews 7:25 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਉਹਨਾਂ ਲੋਕਾਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਯੋਗ ਹੈ ਜੋ ਉਸਦੇ ਦੁਆਰਾ ਪਰਮੇਸ਼ਵਰ ਕੋਲ ਆਉਂਦੇ ਹਨ, ਕਿਉਂਕਿ ਉਹ ਹਮੇਸ਼ਾ ਉਹਨਾਂ ਲਈ ਵਿਚੋਲਗੀ ਕਰਨ ਲਈ ਜੀਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਓਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ ਪੂਰਾ ਨਿਸਤਾਰਾ ਕਰ ਸੱਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਫਾਰਸ਼ ਕਰਨ ਨੂੰ ਸਦਾ ਜੀਉਂਦਾ ਹੈ।।
Punjabi ERV
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹਡ਼ੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے جیہڑے اوہدے راہِیں خُدا کول آوندے نیں اوہ اوہناں نُوں پُوری نجات دے سکدا اے۔ کیوں جو اوہ اوہناں دی سفارِش لئی ہمیشہ جِیوندا اے۔
Punjabi Standard Bible (Punjabi Standard Bible) 2023
ਇਸੇ ਕਰਕੇ ਜਿਹੜੇ ਉਸ ਦੇ ਦੁਆਰਾ ਪਰਮੇਸ਼ਰ ਕੋਲ ਆਉਂਦੇ ਹਨ ਉਹ ਉਨ੍ਹਾਂ ਨੂੰ ਸਦਾ ਲਈ ਮੁਕਤੀ ਦੇ ਸਕਦਾ ਹੈ, ਕਿਉਂਕਿ ਉਹ ਉਨ੍ਹਾਂ ਲਈ ਬੇਨਤੀ ਕਰਨ ਨੂੰ ਸਦਾ ਜੀਉਂਦਾ ਹੈ।