Hebrews 7:27 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਜੇ ਮੁੱਖ ਜਾਜਕਾਂ ਦੇ ਉਲਟ, ਉਸਨੂੰ ਦਿਨ ਪ੍ਰਤੀ ਦਿਨ ਬਲੀਆਂ ਚੜ੍ਹਾਉਣ ਦੀ ਜ਼ਰੂਰਤ ਨਹੀਂ, ਪਹਿਲਾਂ ਆਪਣੇ ਪਾਪਾਂ ਲਈ, ਅਤੇ ਫਿਰ ਲੋਕਾਂ ਦੇ ਪਾਪਾਂ ਲਈ। ਉਸਨੇ ਉਹਨਾਂ ਦੇ ਪਾਪਾਂ ਲਈ ਇੱਕ ਵਾਰ ਸਾਰਿਆਂ ਲਈ ਬਲੀਦਾਨ ਚੜ੍ਹਾ ਦਿੱਤਾ ਜਦੋਂ ਉਸਨੇ ਆਪਣੇ ਆਪ ਨੂੰ ਭੇਟ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ
Punjabi ERV
ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں سردار کاہِناں وانگر ایس گلّ دی اوہنوں لوڑ نا ہوئے۔ پئی روز دیہاڑی پہلاں اپنے گُناہاں تے فیر اُمّت دے گُناہاں دے لئی قُربانِیاں چاہڑے کیوں جو ایہہ اوس اِکّو واری کِیتا۔ جد اپنے آپ نُوں قُربان کِیتا۔
Punjabi Standard Bible (Punjabi Standard Bible) 2023
ਉਸ ਨੂੰ ਦੂਜੇ ਮਹਾਂਯਾਜਕਾਂ ਵਾਂਗ ਹਰ ਰੋਜ਼ ਪਹਿਲਾਂ ਆਪਣੇ ਪਾਪਾਂ ਲਈ ਅਤੇ ਫਿਰ ਦੂਜਿਆਂ ਦੇ ਪਾਪਾਂ ਲਈ ਬਲੀਦਾਨ ਚੜ੍ਹਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਉਸ ਨੇ ਆਪਣੇ ਆਪ ਨੂੰ ਬਲੀਦਾਨ ਚੜ੍ਹਾ ਕੇ ਇਹ ਕੰਮ ਇੱਕੋ ਵਾਰ ਪੂਰਾ ਕਰ ਦਿੱਤਾ।