Hebrews 7:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਦੁਆਰਾ ਪੇਸ਼ ਕੀਤੇ ਗਏ ਕਾਨੂੰਨ ਵਿੱਚ, ਲੇਵੀ ਦੇ ਉੱਤਰਾਧਿਕਾਰੀ, ਜਿਨ੍ਹਾਂ ਨੂੰ ਜਾਜਕਾਂ ਦੇ ਯੋਗ ਚੁਣਿਆ ਗਿਆ ਹੈ, ਉਹਨਾਂ ਨੂੰ ਇਸਰਾਏਲੀ ਲੋਕਾਂ ਤੋਂ ਦਸਵਾਂ ਹਿੱਸਾ ਲੈਣ ਦਾ ਹੁਕਮ ਹੈ, ਅਰਥਾਤ ਉਹਨਾਂ ਲੋਕਾਂ ਤੋਂ ਜੋ ਅਬਰਾਹਾਮ ਦੇ ਅੰਸ ਤੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਸ਼ਰਾ ਦੇ ਅਨੁਸਾਰ ਦਸੌਂਧ ਲੈਣ ਦਾ ਹੁਕਮ ਹੈ
Punjabi ERV
ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹਡ਼ੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن لاوی دی نسل وِچوں جیہڑے کاہِن دا عُہدہ پاندے نے اوہناں نُوں حُکم اے۔ پئی اُمّت لئی اپنے بھراواں کولوں بھانویں اوہ ابرہام دی نسل وِچوں ہون شریعت دے سببّوں دسوواں حِصّہ لین۔
Punjabi Standard Bible (Punjabi Standard Bible) 2023
ਲੇਵੀ ਦੇ ਉਹ ਪੁੱਤਰ ਜਿਨ੍ਹਾਂ ਨੂੰ ਯਾਜਕਾਈ ਦੀ ਜ਼ਿੰਮੇਵਾਰੀ ਮਿਲੀ ਹੈ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਗਿਆ ਹੈ ਕਿ ਬਿਵਸਥਾ ਦੇ ਅਨੁਸਾਰ ਲੋਕਾਂ ਤੋਂ ਅਰਥਾਤ ਆਪਣੇ ਭਾਈਆਂ ਤੋਂ ਦਸਵੰਧ ਲੈਣ ਭਾਵੇਂ ਉਹ ਵੀ ਅਬਰਾਹਾਮ ਦੇ ਵੰਸ਼ ਵਿੱਚੋਂ ਆਏ ਹਨ।