Hebrews 8:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਪਾਸੇ ਬੈਠਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜਿਹੜੀਆਂ ਗੱਲਾਂ ਅਸੀਂ ਪਏ ਆਖਦੇ ਹਾਂ ਉਨ੍ਹਾਂ ਵਿੱਚੋਂ ਮੁਖ ਗੱਲ ਇਹ ਹੈ ਭਈ ਸਾਡਾ ਇਹੋ ਜਿਹਾ ਇੱਕ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾ ਉੱਤੇ ਵਾਹਿਗੁਰੂ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ
Punjabi ERV
ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جیہڑیاں گلّاں اسی پئے آکھنے آں اوہناں وِچوں وڈّی گلّ ایہہ اے پئی ساڈا اجیہا سردار کاہِن اے۔ جیہڑا اسماناں اُتّے جناب باری دے تخت دے سَجّے پاسے بَیٹھا اے۔
Punjabi Standard Bible (Punjabi Standard Bible) 2023
ਹੁਣ ਜੋ ਅਸੀਂ ਕਹਿ ਰਹੇ ਹਾਂ ਉਸ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇੱਕ ਅਜਿਹਾ ਮਹਾਂਯਾਜਕ ਹੈ ਜਿਹੜਾ ਅਕਾਸ਼ਾਂ ਉੱਤੇ ਅੱਤ ਮਹਾਨ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੈ।