Hebrews 8:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਹੁਣ ਆਪਣੇ ਗੁਆਂਢੀਆਂ ਨੂੰ ਨਹੀਂ ਸਿਖਾਉਣਗੇ, ਜਾਂ ਇੱਕ-ਦੂਜੇ ਨੂੰ ਕਹਿਣਗੇ, ‘ਪ੍ਰਭੂ ਨੂੰ ਜਾਣੋ,’ ਕਿਉਂਕਿ ਉਹ ਸਾਰੇ ਮੈਨੂੰ ਜਾਣ ਲੈਣਗੇ, ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
Punjabi ERV
ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ساریاں نُوں اپنے اپنے وطنی تے اپنے اپنے بھرا نُوں ایہہ تعلِیم نا دینی پَوے گی۔ پئی تُوں خُداوند نُوں جان کیوں جو نِکّے توں لے کے وڈّے تِیکر سارے مَینُوں جانن گے۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਅਤੇ ਕੋਈ ਵੀ ਆਪਣੇ ਭਾਈ ਨੂੰ ਇਹ ਨਹੀਂ ਸਿਖਾਵੇਗਾ, “ਪ੍ਰਭੂ ਨੂੰ ਜਾਣ” ਕਿਉਂਕਿ ਛੋਟੇ ਤੋਂ ਲੈ ਕੇ ਵੱਡੇ ਤੱਕ ਸਭ ਮੈਨੂੰ ਜਾਣਨਗੇ।